ਵੈਸ਼ਨੋ ਦੇਵੀ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ 3 ਮੌਤਾਂ ਦੀ ਖਬਰ

ਮਾਤਾ ਵੈਸ਼ਨਾਦੇਵੀ ਮੰਦਰ ਦੇ ਰਸਤੇ ‘ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਹੈ। ਕਟੜਾ ਨੇੜੇ ਇਸ ਹਾਦਸੇ ਵਿਚ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾਂ ਘਬਰਾਉਣ ਦੀ ਸਲਾਹ ਦਿੱਤੀ ਹੈ। ਬੋਰਡ ਨੇ ਕਿਹਾ ਕਿ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਕੈਂਪਾਂ ‘ਚ ਲਿਜਾਇਆ ਗਿਆ ਹੈ। ਸਾਰੇ ਜ਼ਖਮੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।

Total Views: 423 ,
Real Estate