ਹੇਟ ਕਰਾਇਮ: ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਪੰਜਾਬੀ ਨੋਜਵਾਨ ਦਾ ਕਤਲ

ਟੋਰਾਂਟੋ (PNO Media Group): ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ‘ਚ ਇੱਕ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਨੂੰ ਬੁੱਧਵਾਰ ਇੱਕ ਪਾਰਕੇਡ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ, ਜੋ ਕਿ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਪੁੱਜਾ ਸੀ। ਪੁਲਿਸ ਨੇ ਇਸ ਮਾਮਲੇ ‘ਚ 40 ਸਾਲਾ ਐਡਗਰ ਵਿਸਕਰ ‘ਤੇ ਸੈਕੰਡ ਡਿਗਰੀ ਮਰਡਰ ਦੇ ਚਾਰਜ ਲਾਏ ਹਨ, ਜੋ ਵਾਰਦਾਤ ਤੋਂ ਬਾਅਦ ਮੌਕੇ ‘ਤੇ ਹੀ ਖੜ੍ਹਾ ਰਿਹਾ। ਇਸ ਮਾਮਲੇ ਦੀ ਜਾਣਕਾਰੀ ਦੇਣ ਵਾਲੇ ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਤੋਂ ਮੰਗ ਕਰ ਰਹੇ ਹਨ ਕਿ ਇਸ ਘਟਨਾ ਦੀ ਜਾਂਚ ਇੱਕ ਨਫਰਤੀ ਅਪਰਾਧ ਵਜੋਂ ਕੀਤੀ ਜਾਵੇ। ਮ੍ਰਿਤਕ ਨੌਜਵਾਨ ਦਾ ਸਬੰਧ ਪਿੰਡ ਬਡਲਾ ਜ਼ਿਲ੍ਹਾ ਮਲੇਰਕੋਟਲਾ ਨਾਲ ਸੀ। ਕਥਿਤ ਕਾਤਲ ਨੇ ਮਾਰਨ ਲਈ ਬੌਕਸ-ਕਟਰ ਦੀ ਵਰਤੋਂ ਕੀਤੀ ਦੱਸੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਵਕਤ ਕੈਨੇਡਾ ਵਿੱਚ ਸਿੱਖਾਂ ਪ੍ਰਤੀ ਸੋਸ਼ਲ ਮੀਡੀਏ ‘ਤੇ ਬਹੁਤ ਨਫ਼ਰਤ ਫੈਲਾਈ ਜਾ ਰਹੀ ਹੈ।ਸਭ ਨੂੰ
ਬੇਹੱਦ ਸਾਵਧਾਨੀ ਨਾਲ ਰਹਿਣ ਦੀ ਲੋੜ ਹੈ ।

Total Views: 426 ,
Real Estate