ਸਵਾਈਨ ਫਲੂ ਦੇ ਲੱਛਣ ਕੀ ਹਨ ਤੇ ਇਸ ਤੋਂ ਕਿਵੇਂ ਕੀਤਾ ਜਾ ਸਕਦਾ ਹੈ ਬਚਾਅ

ਹਰਿਆਣਾ ਦੇ ਹਿਸਾਰ ਵਿੱਚ ਬੀਤੇ 10 ਦਿਨਾਂ ਵਿੱਚ 7 ਲੋਕਾਂ ਦੀ ਮੌਤ ਸਵਾਈਨ ਫਲੂ ਕਾਰਨ ਹੋਈ ਹੈ ਅਤੇ ਕੁੱਲ ਮਿਲਾ ਕੇ 29 ਮਾਮਲੇ ਪੌਜ਼ੀਟਿਵ ਮਿਲੇ ਹਨ। ਸੂਬੇ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਦਵਾਈਆਂ ਵੀ ਮੁਹੱਈਆਂ ਕਰਵਾਉਣ ਲਈ ਕਿਹਾ ਗਿਆ ਹੈ।

ਸਵਾਈਨ ਫਲੂ ਕੀ ਹੁੰਦਾ ਹੈ?
ਇਹ ਸਾਹ ਨਾਲ ਜੁੜੀ ਬਿਮਾਰੀ ਹੈ। ਜੋ ਇਨਫਲੂਏਂਜ਼ਾ ਟਾਈਪ-ਏ ਵਾਇਰਸ ਕਾਰਨ ਹੁੰਦੀ ਹੈ। ਸਵਾਈਨ ਫਲੂ ਸੂਰਾਂ ਨੂੰ ਵੀ ਹੁੰਦੀ ਹੈ।
ਸਵਾਈਨ ਫਲੂ ਦੇ ਸ਼ੁਰੂਆਤੀ ਮਾਮਲੇ ਵਿੱਚ 2009 ਵਿੱਚ ਅਮਰੀਕਾ ਦੇ ਮੈਕਸਿਕੋ ਵਿੱਚ ਸਾਹਮਣੇ ਆਏ ਸਨ। ਉਸ ਤੋਂ ਬਾਅਦ ਲਗਪਗ 100 ਦੇਸਾਂ ਵਿੱਚ ਇਸ ਦੇ ਕੇਸ ਸਾਹਮਣੇ ਆ ਚੁੱਕੇ ਹਨ।
ਪ੍ਰਯੋਗਸ਼ਾਲਾ ਵਿੱਚ ਕੀਤੇ ਗਏ ਤਜ਼ਰਬਿਆਂ ਮੁਤਾਬਕ ਵਾਇਰਸ ਦੇ ਜੀਨ ਉੱਤਰੀ ਅਮਰੀਕਾ ਦੇ ਸੂਰਾਂ ਵਰਗੇ ਜੀਨ ਹੁੰਦੇ ਹਨ। ਇਸੇ ਕਾਰਨ ਇਸ ਨੂੰ ਸਵਾਈਨ ਫਲੂ ਕਿਹਾ ਜਾਂਦਾ ਹੈ।
ਵਿਗਿਆਨਕ ਭਾਸ਼ਾ ਵਿੱਚ ਇਸ ਵਾਇਰਸ ਨੂੰ ਇੰਫਲੂਏਂਜ਼ਾ-ਏ (ਐਚ1ਏ1) ਕਿਹਾ ਜਾਂਦਾ ਹੈ। ਇਸ ਦੀ ਇੱਕ ਹੋਰ ਕਿਸਮ ਕਾਰਨ 1918 ਵਿੱਚ ਇੱਕ ਬਿਮਾਰੀ ਫੈਲ ਵੀ ਚੁੱਕੀ ਹੈ।

ਕਿਵੇਂ ਹੁੰਦਾ ਹੈ ਸਵਾਈਨ ਫਲੂ?

ਸ਼ੁਰੂਆਤੀ ਸਮੇਂ ਵਿੱਚ ਇਹ ਮੰਨਿਆ ਜਾਂਦਾ ਸੀ ਕਿ ਇਸ ਵਿੱਚ ਸੂਰਾਂ ਦੀ ਭੂਮਿਕਾ ਹੁੰਦੀ ਹੈ।
ਬਾਅਦ ਵਿੱਚ ਪਤਾ ਲੱਗਿਆ ਕਿ ਇਹ ਇਨਸਾਨਾਂ ਤੋਂ ਇਨਸਾਨਾਂ ਵਿੱਚ ਫੈਲਦਾ ਹੈ, ਖ਼ਾਸ ਕਰਕੇ ਖੰਘਣ ਅਤੇ ਛਿੱਕਣ ਨਾਲ।
ਸਧਾਰਣ ਜ਼ੁਖ਼ਾਮ ਵੀ ਇਸੇ ਵਾਇਰਸ ਕਾਰਨ ਹੁੰਦਾ ਹੈ ਪਰ ਸਵਾਈਨ ਫਲੂ ਇਸ ਦੀ ਇੱਕ ਖ਼ਾਸ ਕਿਸਮ ਕਾਰਨ ਹੀ ਹੁੰਦਾ ਹੈ।

ਸਵਾਈਨ ਫਲੂ ਦੇ ਲੱਛਣ ਆਮ ਫਲੂ ਵਰਗੇ ਹੀ ਹੁੰਦੇ ਹਨ।
ਪਛਾਣ ਖੂਨ ਦੀ ਜਾਂਚ ਰਾਹੀਂ ਕੀਤੀ ਜਾਂਦੀ ਹੈ।
ਸਿਰ ਦਰਦ, ਬੁਖ਼ਾਰ, ਗਲੇ ਵਿੱਚ ਖ਼ੁਰਕ, ਖੰਘ, ਪਿੰਡੇ ਵਿੱਚ ਦਰਦ, ਸਾਹ ਲੈਣ ਵਿੱਚ ਮੁਸ਼ਕਿਲ ਇਸ ਦੇ ਮੁੱਖ ਲੱਛਣ ਹਨ।
ਗੰਭੀਰ ਹੋ ਜਾਵੇ ਤਾਂ ਕਈ ਅੰਗ ਵੀ ਨਕਾਰਾ ਹੋ ਸਕਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ।

ਕੀ ਇਲਾਜ ਸੰਭਵ ਹੈ?

ਕੁਝ ਹੱਦ ਤੱਕ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ। ਇਸ ਦੇ ਮਰੀਜ਼ਾਂ ਨੂੰ ਸ਼ੁਰੂ ਵਿੱਚ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾਂਦੀਆਂ ਹਨ।ਹਾਲਾਂ ਕਿ ਇਹ ਦਵਾਈਆਂ ਪੂਰੀ ਤਰ੍ਹਾਂ ਤਾਂ ਕਾਬੂ ਨਹੀਂ ਕਰ ਸਕਦੀਆਂ ਪਰ ਖ਼ਤਰਨਾਕ ਅਸਰ ਨੂੰ ਰੋਕ ਸਕਦੀਆਂ ਹਨ।

Total Views: 166 ,
Real Estate