ਅਮਰੀਕਾ ਦੀ ਸੰਘੀ ਅਦਾਲਤ ਨੇ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਗ਼ੈਰ-ਫੌਜਦਾਰੀ ਕੇਸ ਵਿਚ ਭਾਰਤ ਸਰਕਾਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ‘ਰਾਅ’ ਦੇ ਸਾਬਕਾ ਮੁਖੀ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਤੇ ਭਾਰਤੀ ਕਾਰੋਬਾਰੀ ਨਿਖਿਲ ਗੁਪਤਾ ਨਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਹਨ। ਭਾਰਤ ਨੇ ਹਾਲਾਂਕਿ ਇਨ੍ਹਾਂ ਸੰਮਨਾਂ ਨੂੰ ‘ਪੂਰੀ ਤਰ੍ਹਾਂ ਗੈਰਵਾਜਬ’ ਤੇ ‘ਬੇਬੁਨਿਆਦ ਦੋਸ਼ਾਂ’ ਉੱਤੇ ਅਧਾਰਿਤ ਦੱਸਿਆ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੰਮਨਾਂ ਬਾਰੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਨਾਲ ਭਾਰਤ ਦਾ ਅੰਦਰੂਨੀ ਹਾਲਾਤ ਬਾਰੇ ਖਿਆਲ ਨਹੀਂ ਬਦਲੇਗਾ। ਮਿਸਰੀ ਨੇ ਕਿਹਾ, ‘ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਇਹ ਸੰਮਨ ਪੂਰੀ ਤਰ੍ਹਾਂ ਗੈਰਵਾਜਬ ਤੇ ਬੇਬੁਨਿਆਦ ਦੋਸ਼ਾਂ ’ਤੇ ਆਧਾਰਿਤ ਹਨ, ਹੁਣ ਜਦੋਂ ਇਹ ਵਿਅਕਤੀਗਤ ਕੇਸ ਦਰਜ ਕੀਤਾ ਗਿਆ ਹੈ, ਇਸ ਨਾਲ ਬੁਨਿਆਦੀ ਹਾਲਾਤ ਬਾਰੇ ਸਾਡੀ ਰਾਏ ਬਦਲਣ ਵਾਲੀ ਨਹੀਂ ਹੈ। ਇਸ ਵਿਅਕਤੀਗਤ ਕੇਸ ਪਿਛਲੇ ਸ਼ਖ਼ਸ (ਪੰਨੂ) ਵੱਲ ਤੁਹਾਡਾ ਧਿਆਨ ਦਿਵਾਉਣਾ ਚਾਹਾਂਗਾ, ਜਿਸ ਦੇ ਪਿਛੋਕੜ ਬਾਰੇ ਸਾਰਿਆਂ ਨੂੰ ਪਤਾ ਹੈ।’ ਮਿਸਰੀ ਨੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਅਸਿੱਧੇ ਹਵਾਲੇ ਨਾਲ ਕਿਹਾ ਕਿ ਇਹ ਗੈਰਕਾਨੂੰਨੀ ਜਥੇਬੰਦੀ ਹੈ, ਜਿਸ ਨੂੰ ਯੂਏਪੀਏ 1967 ਤਹਿਤ ਗੈਰਕਾਨੂੰਨੀ ਐਲਾਨਿਆ ਹੋਇਆ ਹੈ। ਮਿਸਰੀ ਨੇ ਕਿਹਾ ਕਿ ਦੇਸ਼ ਵਿਰੋਧੀ ਸਰਗਰਮੀਆਂ, ਜਿਸ ਦਾ ਮੁੱਖ ਮੰਤਵ ਦੇਸ਼ ਦੀ ਪ੍ਰਭੂਸੱਤਾ ਤੇ ਪ੍ਰਦੇਸ਼ਕ ਅਖੰਡਤਾ ਨੂੰ ਵਿਗਾੜਨਾ ਸੀ, ’ਚ ਸ਼ਮੂਲੀਅਤ ਲਈ ਐੱਸਐੱਫਜੇ ’ਤੇ ਪਾਬੰਦੀ ਲਾਈ ਗਈ ਸੀ।
ਪੰਨੂ ਕੇਸ: ਅਮਰੀਕੀ ਕੋਰਟ ਵੱਲੋਂ ਭਾਰਤ ਸਰਕਾਰ ਤੇ ਡੋਵਾਲ ਖ਼ਿਲਾਫ਼ ਸੰਮਨ
Total Views: 430 ,
Real Estate


















