ਭ੍ਰਿਸ਼ਟਾਚਾਰ ਕੇਸ ’ਚ ਮਾਲੀਵਾਲ ਦੀ ਪਟੀਸ਼ਨ ਖਾਰਜ

ਦਿੱਲੀ ਹਾਈ ਕੋਰਟ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਆਪਣੇ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਅਮਲ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਕੇਸ ਆਪਣੇ ਅਧਿਕਾਰਤ ਅਹੁਦੇ ਦੀ ਕਥਿਤ ਦੁਰਵਰਤੋਂ ਨਾਲ ਸਬੰਧਤ ਹੈ, ਜਦੋਂ ਸਵਾਤੀ ਮਾਲੀਵਾਲ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੀ। ਸਵਾਤੀ ਉੱਤੇ ਉਦੋਂ ਦੋਸ਼ ਲੱਗਾ ਸੀ ਕਿ ਉਨ੍ਹਾਂ ਮਹਿਲਾਵਾਂ ਦੇ ਅਧਿਕਾਰਾਂ ਨਾਲ ਸਬੰਧਤ ਸੰਸਥਾ ਵਿਚ ਵੱਖ ਵੱਖ ਅਹੁਦਿਆਂ ਉੱਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਲੋਕਾਂ ਦੀ ਨਿਯੁਕਤੀ ਕੀਤੀ ਸੀ। ਜਸਟਿਸ ਅਮਿਤ ਮਹਾਜਨ ਨੇ ਮਾਲੀਵਾਲ ਖਿਲਾਫ਼ ਦੋਸ਼ ਆਇਦ ਕਰਨ ਦੇ ਅਮਲ ’ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ।

Total Views: 23 ,
Real Estate