ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਪੰਜਾਬ ਸਰਕਾਰ ਨੇ ਵਜ਼ਾਰਤ ਵਿੱਚ ਫੇਰਬਦਲ ਕਰਦਿਆਂ ਅੱਜ ਪੰਜ ਵਿਧਾਇਕਾਂ ਨੂੰ ਮੰਤਰੀ ਬਣਾ ਦਿੱਤਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿੱਚ ਹਲਫ਼ਦਾਰੀ ਸਮਾਗਮ ਦੌਰਾਨ ਨਵੇਂ ਮੰਤਰੀਆਂ ਨੂੰ ਹਲਫ਼ ਦਿਵਾਇਆ।ਕੈਬਨਿਟ ਮੰਤਰੀ ਵਜੋਂ ਹਲਫ਼ ਲੈਣ ਵਾਲਿਆਂ ਵਿੱਚ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਸ਼ਾਮਲ ਹਨ। ਇਸ ਤੋਂ ਪਹਿਲਾਂ ਚਾਰ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਗਿਆ ਸੀ।

Total Views: 499 ,
Real Estate