ਸਰਕਾਰ ਬਣਨ ’ਤੇ ਸ਼ੰਭੂ ਬਾਰਡਰ ਖੋਲ੍ਹਾਂਗੇ: ਹੁੱਡਾ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਕਿ ਜੇ ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿੱਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਹ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ। ਹੁਣ ਵੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਰੋਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਅੰਬਾਲਾ ਸ਼ਹਿਰ ਦੀ ਪੁਲੀਸ ਲਾਈਨ ਗਰਾਊਂਡ ਵਿਚ ਪਾਰਟੀ ਉਮੀਦਵਾਰ ਨਿਰਮਲ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

Total Views: 29 ,
Real Estate