ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਤੇ ਉਸ ਤੋਂ ਬਾਅਦ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤੱਕ ਬਕਾਏ ਦਿੱਤੇ ਜਾਣ ਦੇ ਹੁਕਮ ਸੁਣਾਏ ਹਨ। ਹਾਈਕੋਰਟ ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਫੈਸਲਾ ਸੁਣਾਇਆ।ਇਸਦੇ ਨਾਲ ਹੀ ਮੁਲਾਜ਼ਮਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 115 ਫ਼ੀਸਦੀ ਦੀ ਥਾਂ ਹੁਣ 119 ਫੀਸਦੀ ਡੀ.ਏ ਸਮੇਤ 1 ਜਨਵਰੀ 2016 ਤੋਂ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਸਿਰ 20 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

Total Views: 403 ,
Real Estate