ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ ਬਿਲਕੁਲ ਸਹੀ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕਥਾ ਕਰਨ ਪਹੁੰਚੇ ਅਤੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਹੈ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁਲ ਠੀਕ ਹੈ ਦਿੱਲੀ ਵਿੱਚ ਕਈ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।
Total Views: 445 ,
Real Estate