PRTC ਬੱਸ ਪਲਟੀ, ਹਾਦਸੇ ’ਚ 1 ਦੀ ਮੌਤ,21 ਗੰਭੀਰ ਜ਼ਖ਼ਮੀ

ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ‘ਤੇ ਭਵਾਨੀਗੜ੍ਹ ਨੇੜੇ ਪੀ.ਆਰ.ਟੀ.ਸੀ. ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਕਿ ਪਿੰਡ ਬਾਲਦ ਕਲਾਂ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ 20 ਤੋਂ 21 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਬੱਸ ਪਟਿਆਲਾ ਤੋਂ ਬਠਿੰਡਾ ਜਾ ਰਹੀ ਸੀ, ਜਿਸ ਸਮੇਂ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ਵਿੱਚੋਂ 20 ਤੋਂ 21 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਨਜ਼ਦੀਕੀ ਹਨੀ ਢਾਬੇ ਕੋਲ ਪਹੁੰਚੀ ਤਾਂ ਅਚਾਨਕ ਇੱਕ ਟੈਂਕਰ ਸੜਕ ‘ਤੇ ਆ ਗਿਆ, ਜਿਸ ਕਾਰਨ ਬੱਸ ਟੱਕਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਇਹ ਹਾਦਸਾ ਵਾਪਰ ਗਿਆ।

Total Views: 3 ,
Real Estate