ਆਪ ਵਿਧਾਇਕ ਦੇ ਭਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਿੱਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜੋ ਕਿ ਪਹਿਲਾਂ ਹੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ। ਹੁਣ ਉਸ ਦੇ ਭਰਾ ਤਾਰਾ ਹੈਲਥ ਫੀਡ ਦੇ ਐਮ ਡੀ ਬਲਵੰਤ ਸਿੰਘ ਗੱਜਣ ਮਾਜਰਾ ਨੂੰ ਜਲੰਧਰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਬਲਵੰਤ ਸਿੰਘ ਗੱਜਣ ਮਾਜਰਾ ਵੀ ਇਸ ਮਾਮਲੇ ਵਿੱਚ ਈਡੀ ਤੋਂ ਫਰਾਰ ਚੱਲ ਰਿਹਾ ਸੀ ਕਿਉਂਕਿ ਉਹ ਤਾਰਾ ਹੈਲਥ ਫੀਡ ਦੇ ਐਮਡੀ ਸਨ। ਜਿਸ ਉੱਪਰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਛੇ ਹੋਰਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੋਇਆ ਹੈ।

Total Views: 346 ,
Real Estate