ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ, ਔਰਤ ਦੀ ਮੌਤ- ਦੋ ਜ਼ਖਮੀ

ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਪਿੰਡ ਕਮਾਸਕੇ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਏ ਝਗੜੇ ‘ਚ ਇਕ ਔਰਤ ਦਾ ਕਤਲ ਹੋ ਗਿਆ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ।ਇਸ ਮੌਕੇ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਸੀਂ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਾਂਗੇ। ਪੁਲਿਸ ਮੁਤਾਬਿਕ, 27 ਦੇ ਕਰੀਬ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਪਰਿਵਾਰ ਵੱਲੋਂ ਦੋ ਹੋਰ ਨਾਮ ਦਰਜ ਕਰਵਾਏ ਗਏ ਹਨ ਜਿਨਾਂ ਨੂੰ ਪਰਚੇ ਵਿਚ ਸ਼ਾਮਲ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Total Views: 462 ,
Real Estate