ਕੈਲਗਰੀ ‘ਚ ਰੇਡੀਓ ਦੇ ਹੋਸਟ ਰਿਸ਼ੀ ਨਾਗਰ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਹੁਣ ਪ੍ਰਸਿੱਧ ਰੇਡੀਓ ਹੋਸਟ ਤੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਬਾਸੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜੋਗਿੰਦਰ ਬਾਸੀ ਨੇ ਇਸ ਧਮਕੀ ਸਬੰਧੀ ਓਂਟਾਰੀਓ ਦੀ ਪੁਲਸ ਨੂੰ ਜਾਣਕਾਰੀ ਦੇਣ ਤੋਂ ਇਲਾਵਾ ਭਾਰਤ ਵਿਚ ਵੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਸ ਨੇ ਜੋਗਿੰਦਰ ਬਾਸੀ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ‘ਤੇ ਕੈਨੇਡਾ ਵਿਚ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ ਅਤੇ ਸਤੰਬਰ, 2021 ਵਿਚ ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ।
Total Views: 457 ,
Real Estate















