ਦਿੱਲੀ ਦਾ CM ਹਾਊਸ ਸੀਲ !

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਫਲੈਗ ਸਟਾਫ ਰੋਡ ਸਥਿਤ ਮੁੱਖ ਮੰਤਰੀ ਨਿਵਾਸ ਵਿੱਚ ਰਹਿੰਦੇ ਸਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਘਰ ਖਾਲੀ ਕਰ ਦਿੱਤਾ ਸੀ। ਇਸ ਤੋਂ ਬਾਅਦ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਇਥੇ ਸ਼ਿਫਟ ਹੋਣਾ ਸੀ।ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਾ ਦਾਅਵਾ ਹੈ ਕਿ ਨਵੀਂ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੂੰ ਸੀਐਮ ਹਾਊਸ ਅਲਾਟ ਨਹੀਂ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਹੁਣ ਸਿਵਲ ਲਾਈਨ ਸਥਿਤ ਸੀਐਮ ਹਾਊਸ ਨੂੰ ਸੀਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਿਰੋਧੀ ਪਾਰਟੀ ਭਾਜਪਾ ਲਗਾਤਾਰ ਇਲਜ਼ਾਮ ਲਗਾ ਰਹੀ ਹੈ ਕਿ ਸੀਐਮ ਹਾਊਸ ਦੇ ਨਵੀਨੀਕਰਨ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ।
ਦਿੱਲੀ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਚਰਚਾ ਛਿੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀਡਬਲਯੂਡੀ ਨੇ 6 ਫਲੈਗ ਸਟਾਫ ਰੋਡ, ਸਿਵਲ ਲਾਈਨ ਸਥਿਤ ਸੀਐਮ ਹਾਊਸ ਨੂੰ ਸੀਲ ਕਰ ਦਿੱਤਾ ਹੈ। ਲੋਕ ਨਿਰਮਾਣ ਵਿਭਾਗ ਦੀ ਕਾਰਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਗੰਭੀਰ ਇਲਜ਼ਾਮ ਲਗਾਏ ਸਨ।ਉਨ੍ਹਾਂ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੂੰ ਮੁੱਖ ਮੰਤਰੀ ਰਿਹਾਇਸ਼ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੈਂਪ ਆਫਿਸ ਦੇ ਸਟਾਫ ਨੂੰ ਵੀ ਮੁੱਖ ਮੰਤਰੀ ਨਿਵਾਸ ਤੋਂ ਹਟਾ ਦਿੱਤਾ ਗਿਆ ਹੈ।
Total Views: 438 ,
Real Estate