ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਸ਼ੁਰੂ ਹੋਏ ਕੂਟਨੀਤਕ ਸੰਕਟ ਨੇ ਸੋਮਵਾਰ ਨੂੰ ਇੱਕ ਗੰਭੀਰ ਮੋੜ ਲਿਆ।ਭਾਰਤ ਸਰਕਾਰ ਨੇ ਕੈਨੇਡਾ ਵਿੱਚੋਂ ਆਪਣੇ ਹਾਈ ਕਮਿਸ਼ਨਰ, ਹੋਰਨਾਂ ਕੂਟਨੀਤਕਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਲਿਆ ਹੈ।ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ, “ਕੱਟੜਵਾਦ ਅਤੇ ਹਿੰਸਾ ਦੇ ਮਾਹੌਲ ਵਿੱਚ ਟਰੂਡੋ ਸਰਕਾਰ ਦੀਆਂ ਕਾਰਵਾਈਆਂ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ।””ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਕੇ ਰੱਖਣ ਵਿੱਚ ਕੈਨੇਡਾ ਦੀ ਮੌਜੂਦਾ ਸਰਕਾਰ ਦੀ ਵਚਨਬੱਧਤਾ ʼਤੇ ਸਾਨੂੰ ਭਰੋਸਾ ਨਹੀਂ ਹੈ।””ਇਸ ਕਰਕੇ ਭਾਰਤ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉਹ ਆਪਣੇ ਹਾਈ ਕਮਿਸ਼ਨਰ ਸਣੇ ਨਿਸ਼ਾਨੇ ʼਤੇ ਲਏ ਹੋਰਨਾਂ ਕੂਟਨੀਤਕਾਂ ਤੇ ਅਧਿਕਾਰੀਆਂ ਨੂੰ ਵਾਪਸ ਬੁਲਾ ਲਵੇਗਾ।”
Total Views: 385 ,
Real Estate



















