ਫਰਿਜਨੋ ਵਿਖੇ ਇੰਡੋ ਯੂ. ਐਸ. ਹੈਰੀਟੇਜ਼ ਵੱਲੋ ਗਦਰੀ ਬਾਬਿਆਂ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
ਫਰਿਜਨੋ (ਕੈਲੀਫੋਰਨੀਆਂ)
ਫਰਿਜਨੋ ਦੀ ਗਦਰੀ ਬਾਬਿਆਂ ਨੂੰ ਸਮਰਪਿਤ ਜਥੇਬੰਦੀ ਇੰਡੋ ਯੂ. ਐਸ. ਹੈਰੀਟੇਜ਼ ਫਰਿਜਨੋ ਵੱਲੋਂ ਗਦਰੀ ਬਾਬਿਆਂ ਦੀ ਯਾਦ ਵਿੱਚ ਹਰ ਸਾਲ ਸਲਾਨਾਂ ਮੇਲਾ ਕਰਵਾਇਆ ਜਾਂਦਾ ਹੈ। ਇਸ ਸਾਲ ਇਹ ਮੇਲਾ 20 ਅਕਤੂਬਰ ਦਿਨ ਐਤਵਾਰ ਨੂੰ ਫਰਿਜਨੋ ਦੇ ਟਿੱਲੀ ਐਲੀਮੈਂਟਰੀ ਸਕੂਲ ਵਿੱਚ ਦੁਪਿਹਰ 2 ਤੋਂ 6 ਵਜੇ ਦਰਮਿਆਨ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਦੀਆਂ ਤਿਆਰੀਆਂ ਨੂੰ ਮੁੱਖ ਰੱਖਕੇ ਪ੍ਰੰਬਕਾਂ ਦੀ ਇੱਕ ਮੀਟਿੰਗ ਬਰਾੜ ਫਾਰਮ ਵਿਖੇ ਹੋਈ, ਜਿੱਥੇ ਸਮੂੰਹ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਮੇਲਾ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ, ਕਿਸਾਨ ਲਹਿਰ “ਪੱਗੜੀ ਸੰਭਾਲ ਜੱਟਾ” ਦੇ ਮੋਢੀ ਸ. ਅਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਪੱਤਰਕਾਰ ਪਰਮਵੀਰ ਸਿੰਘ ਬਾਠ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚ ਰਹੇ। ਉਹਨਾਂ ਤੋਂ ਬਿਨਾਂ ਹੋਰ ਬਹੁਤ ਸਾਰੇ ਬੁਲਾਰੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਨਗੇ। ਦਰਸ਼ਕਾਂ ਦੇ ਮਨੋਰੰਜਨ ਲਈ ਲੋਕਲ ਕਲਾਕਾਰ ਦੇਸ਼ ਭਗਤੀ ਦੇ ਗੀਤਾਂ ਨਾਲ ਹਾਜ਼ਰੀ ਭਰਨਗੇ। ਇਸ ਤੋਂ ਬਿਨਾਂ ਬੱਚਿਆਂ ਦੇ ਗਿੱਧੇ ਭੰਗੜੇ ਦੇ ਮੁਕਾਬਲੇ ਖਾਸ ਖਿੱਚ ਦਾ ਕੇਂਦਰ ਰਹਿਣਗੇ। ਗਦਰੀ ਬਾਬਿਆਂ ਦੀ ਫੋਟੋ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਕੇ ਇਹ ਮੇਲਾ ਇੰਨਡੋਰ ਏ.ਸੀ. ਹਾਲ ਵਿੱਚ ਹੋਵੇਗਾ। ਪਾਰਕਿੰਗ ਅਤੇ ਮੇਲੇ ਦੀ ਇੰਟਰੀ ਬਿਲਕੁਲ ਫ੍ਰੀ ਹੋਵੇਗੀ। ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਪ੍ਰਬੰਧਕਾਂ ਨੇ ਸਮੂੰਹ ਪੰਜਾਬੀ ਭਾਈਚਾਰੇ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦੀ ਬੇਨਤੀ ਕੀਤੀ।

Total Views: 472 ,
Real Estate