ਕਾਂਗਰਸ ਨੇ ਪੰਜਾਬ ਲਈ ਐਲਾਨੇ ਆਪਣੇ ਸਟਾਰ ਪ੍ਰਚਾਰਕ

ਪੰਜਾਬ ਤੇ ਚੰਡੀਗੜ੍ਹ ‘ਚ ਪ੍ਰਚਾਰ ਕਰਨ ਲਈ ਕਾਂਗਰਸ ਨੇ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।ਲੋਕ ਸਭਾ 2019 ਲਈ ਪੰਜਾਬ ਤੇ ਚੰਡੀਗੜ੍ਹ ਵਿਚ 19 ਮਈ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। ਕਾਂਗਰਸ ਦੇ ਪ੍ਰਚਾਰਕਾਂ ਦੀ ਸੂਚੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ , ਸੋਨੀਆ ਗਾਂਧੀ, ਡਾ ਮਨਮੋਹਨ ਸਿੰਘ , ਪ੍ਰਿਅੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ , ਰਾਜ ਬੱਬਰ ਤੇ ਕਾਂਗਰਸ ਦੇ ਹੋਰ ਕਈ ਸੀਨੀਅਰ ਲੀਡਰ ਸ਼ਾਮਲ ਹਨ ਜੋ ਪੰਜਾਬ ਤੇ ਚੰਡੀਗੜ੍ਹ ਵਿੱਚ ਪ੍ਰਚਾਰ ਕਰਨਗੇ।

Total Views: 215 ,
Real Estate