ਬ੍ਰਿਟਿਸ਼ ਕੋਲੰਬੀਆ (ਬੀਸੀ) ਦੀਆਂ ਸੂਬਾਈ ਚੋਣਾਂ ਵਿਚ ਪੰਜਾਬੀ ਮੂਲ ਦੇ ਦਸ ਉਮੀਦਵਾਰ ਜੇਤੂ ਰਹੇ ਹਨ ਜਦੋਂਕਿ ਇਕ ਉਮੀਦਵਾਰ ਵੋਟਾਂ ਦੀ ਗਿਣਤੀ ਦੌਰਾਨ ਅੱਗੇ ਚੱਲ ਰਿਹਾ ਹੈ। ਉਂਝ ਇਨ੍ਹਾਂ ਚੋਣਾਂ ਵਿਚ ਨਿਊ ਡੈਮੋਕਰੈਟਿਕ ਪਾਰਟੀ ਤੇ ਕੰਜ਼ਰਵੇਟਿਵ ਵਿਚਾਲੇ ਫ਼ਸਵਾਂ ਮੁਕਾਬਲਾ ਹੈ। ਡੇਵਿਡ ਐਬੀ ਦੀ ਅਗਵਾਈ ਵਾਲੀ ਐੱਨਡੀਪੀ ਨੇ 46 ਤੇ ਜੌਹਨ ਰਸਟਡ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਨੇ 45 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਗ੍ਰੀਨ ਪਾਰਟੀ ਬ੍ਰਿਟਿਸ਼ ਕੋਲੰਬੀਆ ਦੇ 93 ਮੈਂਬਰੀ ਸਦਨ ਵਿਚ ਸਿਰਫ਼ ਦੋ ਸੀਟਾਂ ਜਿੱਤਣ ਵਿਚ ਸਫ਼ਲ ਰਹੀ ਹੈ।
Total Views: 403 ,
Real Estate



















