ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ’ਤੇ ਦੇਰ ਰਾਤ ਇੱਕ ਮੋਟਰਸਾਈਕਲ ਅਤੇ ਸਕੋਰਪੀਓ ਦੀ ਭਿਆਨਕ ਟੱਕਰ ਹੋਈ ਜਿਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਦ ਭਰੇ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਹਨਾਂ ਦੇ ਬੱਚਿਆਂ ਦੀ ਐਕਸੀਡੈਂਟ ਨਾਲ ਮੌਤ ਨਹੀਂ ਹੋਈ, ਸਗੋਂ ਉਹਨਾਂ ਦਾ ਕਤਲ ਕੀਤਾ ਗਿਆ ਹੈ। ਨੌਜਵਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਵੀ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਉਹਨਾਂ ਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਾਲੇ ਲੋਕਾਂ ਵੱਲੋਂ ਹੀ ਉਹਨਾਂ ਦੇ ਬੱਚਿਆਂ ਨੂੰ ਮਾਰਿਆ ਗਿਆ ਹੈ।Total Views: 399 ,
Real Estate



















