ਭਗਵੰਤ ਮਾਨ ਛੱਡਣਗੇ ‘ਆਪ’ ਦੀ ਪ੍ਰਧਾਨਗੀ


ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦਾ ਪੂਰੇ ਸਮੇਂ ਲਈ ਪ੍ਰਧਾਨ ਬਣਾਇਆ ਜਾਵੇ। ਭਗਵੰਤ ਮਾਨ ਦੇ ਇਸ ਖ਼ੁਲਾਸੇ ਨਾਲ ‘ਆਪ’ ਦਾ ਨਵਾਂ ਪ੍ਰਧਾਨ ਬਣਾਏ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਹਾਈ ਕਮਾਨ ਵੱਲੋਂ ਨਵਾਂ ਪ੍ਰਧਾਨ ਲਾਏ ਜਾਣ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ ਅਤੇ ਇਸ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ।

Total Views: 431 ,
Real Estate