ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ ਕੱਲ੍ਹ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ ਕੱਲ੍ਹ

ਸੁਪਰੀਮ ਕੋਰਟ ਬੇਅੰਤ ਸਿੰਘ ਕਤਲ ਮਾਮਲੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਫੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ 4 ਨਵੰਬਰ ਨੂੰ ਸੁਣਵਾਈ ਕਰੇਗਾ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ ਬੇਹੱਦ ਦੇਰੀ ਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ। ਅਦਾਲਤ ਨੇ ਜੁਲਾਈ 2007 ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

Total Views: 294 ,
Real Estate