ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਉਹ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ। ਸਰਕਾਰ ਬਣਾਉਣ ਲਈ 270 ਇਲੈਕਟਰੋਲ ਵੋਟਾਂ ਦੀ ਜ਼ਰੂਰਤ ਸੀ ਤੇ ਟਰੰਪ ਨੂੰ 277 ਇਲੈਕਟਰੋਲ ਵੋਟਾਂ ਮਿਲੀਆਂ ਹਨ।ਅਮਰੀਕਾ ਰਾਸ਼ਟਰਪਤੀ ਦੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਨੇ ਕਾਉਂਟੀ ਕਨਵੈਨਸ਼ਨ ਸੈਂਟਰ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਹ ਇਕ ਅਜਿਹੀ ਲਹਿਰ ਹੈ, ਜੋ ਪਹਿਲਾਂ ਕਦੇ ਕਿਸੇ ਨੇ ਨਹੀਂ ਦੇਖੀ। ਸੱਚ ਕਹਾਂ ਤਾਂ, ਮੇਰਾ ਮੰਨਣਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਸਿਆਸੀ ਲਹਿਰ ਸੀ। ਇਸ ਦੇਸ਼ ਵਿਚ ਅਤੇ ਸ਼ਾਇਦ ਇਸ ਤੋਂ ਬਾਹਰ ਕਦੇ ਵੀ ਅਜਿਹਾ ਕੁਝ ਨਹੀਂ ਹੋਇਆ ਹੈ। ਹੁਣ, ਇਹ ਮਹੱਤਤਾ ਦੇ ਇਕ ਨਵੇਂ ਪੱਧਰ ’ਤੇ ਪਹੁੰਚਣ ਜਾ ਰਿਹਾ ਹੈ, ਕਿਉਂਕਿ ਅਸੀਂ ਆਪਣੇ ਦੇਸ਼ ਨੂੰ ਠੀਕ ਕਰਨ ਵਿਚ ਮਦਦ ਕਰਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕੋਲ ਇਕ ਦੇਸ਼ ਹੈ, ਜਿਸ ਨੂੰ ਮਦਦ ਦੀ ਲੋੜ ਹੈ, ਅਸੀਂ ਆਪਣੀਆਂ ਸਰਹੱਦਾਂ ਨੂੰ ਠੀਕ ਕਰਨ ਜਾ ਰਹੇ ਹਾਂ, ਆਪਣੇ ਦੇਸ਼ ਬਾਰੇ ਸਭ ਕੁਝ ਠੀਕ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਅੱਜ ਰਾਤ ਇਕ ਕਾਰਨ ਕਰਕੇ ਇਤਿਹਾਸ ਰਚਿਆ ਹੈ ਅਤੇ ਇਸ ਦਾ ਕਾਰਨ ਇਹ ਹੈ ਕਿ ਅਸੀਂ ਉਨ੍ਹਾਂ ਰੁਕਾਵਟਾਂ ਨੂੰ ਪਾਰ ਕੀਤਾ, ਜਿਨ੍ਹਾਂ ਬਾਰੇ ਕਿਸੇ ਨੇ ਕਦੇ ਸੋਚਿਆ ਵੀ ਨਹੀਂ ਸੀ ਸੀ। ਇਹ ਨਵਾਂ ਸਪੱਸ਼ਟ ਹੈ ਕਿ ਅਸੀਂ ਸਭ ਤੋਂ ਸ਼ਾਨਦਾਰ ਸਿਆਸੀ ਜਿੱਤ ਹਾਸਿਲ ਕੀਤੀ ਹੈ।
ਅਮਰੀਕਾ ਦੀ ਰਾਸ਼ਟਰਪਤੀ ਚੋਣ ਟਰੰਪ ਨੇ ਜਿੱਤੀ
Total Views: 422 ,
Real Estate



















