ਗੁਰਦੁਆਰਾ ਬਾਬਾ ਅਟਲ ਰਾਏ ਤੋਂ ਛਾਲ ਮਾਰ ਕੇ ਕੁੜੀ ਵੱਲੋਂ ਖ਼ੁਦਕੁਸ਼ੀ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਗੁਰਦੁਆਰਾ ਬਾਬਾ ਅਟਲ ਰਾਏ ਦੀ ਸੱਤਵੀਂ ਮੰਜ਼ਿਲ ਤੋਂ ਵੀਰਵਾਰ ਨੂੰ ਇੱਕ ਕੁੜੀ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਹੇਠਾਂ ਡਿੱਗਣ ਮਗਰੋਂ ਕੁੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾ ਦੀ ਸ਼ਨਾਖਤ ਨਹੀਂ ਹੋ ਸਕੀ ਸੀ।ਪੁਲੀਸ ਅਧਿਕਾਰੀ ਵਿਸ਼ਾਲਜੀਤ ਸਿੰਘ ਨੇ ਆਖਿਆ ਕਿ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਖ਼ਾਨੇ ਵਿੱਚ ਰੱਖਿਆ ਗਿਆ ਹੈ ਤੇ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ। ਕੁੜੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਕਾਰਨਾਂ ਬਾਰੇ ਵੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਇਹ ਕੁੜੀ ਅੱਜ ਸਵੇਰੇ ਹੀ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਦਰਸ਼ਨ ਕਰਨ ਲਈ ਪੁੱਜੀ ਸੀ ਅਤੇ ਉਸ ਨੇ ਗੁਰਦੁਆਰੇ ਦੀ ਸੱਤਵੀਂ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕੁੜੀ ਦੀ ਫਿਲਹਾਲ ਸ਼ਨਾਖਤ ਨਹੀਂ ਹੋਈ ਸਕੀ ਪਰ ਸੀਸੀਟੀਵੀ ਕੈਮਰਿਆਂ ਤੋਂ ਉਸ ਦੀ ਆਮਦ ਅਤੇ ਇਸ ਕਾਰਵਾਈ ਬਾਰੇ ਪਤਾ ਲਾਇਆ ਜਾ ਰਿਹਾ।

Total Views: 48 ,
Real Estate