ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਚ NIA ਦੀ ਹੋਈ ਐਂਟਰੀ

ਬੀਤੇ ਦਿਨੀਂ ਫਰੀਦਕੋਟ ਵਿੱਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ’ਚ ਹੁਣ ਕੇਂਦਰੀ ਜਾਂਚ ਏਜੰਸੀ (NIA) ਐਂਟਰੀ ਹੋ ਗਈ ਹੈ। ਮਾਮਲੇ ਦੀ ਜਾਂਚ ਸਬੰਧੀ NIA ਦੀ ਟੀਮ ਫ਼ਰੀਦਕੋਟ ਪਹੁੰਚੀ ਹੈ। ਜਿੱਥੇ NIA ਦੇ ਅਧਿਕਾਰੀ ਲੋਕਲ ਅਫ਼ਸਰ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲੈ ਰਹੇ ਹਨ। ਫਰੀਦਕੋਟ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਇਹਨਾਂ ਤੇ ਇਲਜ਼ਾਮ ਸੀ ਕਿ ਇਹ ਦੋਵੇਂ ਸ਼ੂਟਰ ਸਨ ਜਿਨ੍ਹਾਂ ਨੇ ਗੁਰਪ੍ਰੀਤ ਨੂੰ ਗੋਲੀ ਮਾਰੀ ਸੀ।ਵਾਰਿਸ ਪੰਜਾਬ ਦੀ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀ ਨੌਂ ਦੀ ਪਿਛਲੇ ਮਹੀਨੇ 9 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਦੋ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ‘ਚ ਹਾਲ ਹੀ ‘ਚ ਪੁਲਿਸ ਨੇ ਬਰਨਾਲਾ ਜ਼ਿਲ੍ਹੇ ਦੇ ਦੋ ਸ਼ੂਟਰਾਂ ਨਵਜੋਤ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਫਿਲਹਾਲ ਪੁਲਿਸ ਰਿਮਾਂਡ ‘ਤੇ ਹੈ।

Total Views: 341 ,
Real Estate