ਪੰਜਾਬ ‘ਚ 24 ਘੰਟਿਆਂ ਦੌਰਾਨ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ਚਿੰਤਾਜਨਕ ਪੱਧਰ ‘ਤੇ ਪਹੁੰਚ ਗਿਆ ਹੈ। ਪੰਜਾਬ ਦੇ ਨਾਲ-ਨਾਲ ਦਿੱਲੀ ‘ਤੇ ਵੀ ਇਸ ਦਾ ਅਸਰ ਪੈ ਰਿਹਾ ਹੈ। ਜੇਕਰ ਅਸੀਂ ਇਸ ਸਮੇਂ ਹਵਾ ਦੀ ਗਤੀ ਵੱਲ ਧਿਆਨ ਦੇਈਏ ਤਾਂ ਇਸਦੀ ਦਿਸ਼ਾ ਦਿੱਲੀ ਵੱਲ ਹੈ। ਪਿਛਲੀ ਵਾਰ ਵੀ ਜਦੋਂ ਪਰਾਲੀ ਸਾੜਨ ਦੇ ਮਾਮਲੇ ਵਧੇ ਸਨ ਤਾਂ ਦਿੱਲੀ ਵੱਲ ਹਵਾ ਪ੍ਰਦੂਸ਼ਣ ਹੌਲੀ-ਹੌਲੀ ਵਧਿਆ ਸੀ।ਇਹੀ ਕਾਰਨ ਹੈ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਹੈ। ਇਸ ਦੇ ਨਾਲ ਹੀ ਪੰਜਾਬ ਦੇ 8 ਵਿੱਚੋਂ 5 ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਤੋਂ ਵੱਧ ਹੈ। ਜਦਕਿ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਮਾਮੂਲੀ ਕਮੀ ਦੇਖੀ ਗਈ ਹੈ।
Total Views: 313 ,
Real Estate



















