ਪੰਜਾਬ ਸਰਕਾਰ ਵਲੋਂ ਰਸਮੀ ਤੌਰ ‘ਤੇ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ ਦਸੰਬਰ ਦੇ ਆਖ਼ਰੀ ਹਫ਼ਤੇ ਹੋਣਗੀਆਂ। ਇਸ ਸਬੰਧੀ ਅੱਜ ਸਥਾਨਕ ਸਰਕਾਰ ਵਿਭਾਗ ਵਲੋਂ ਨੋਟੀਫ਼ੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਵਲੋਂ ਨੋਟੀਫ਼ੀਕੇਸ਼ਨ ਜਾਰੀ ਕਰਨ ਦਾ ਭਰੋਸਾ ਦਿਤੇ ਜਾਣ ਬਾਅਦ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਸੀ। 26 ਨਵੰਬਰ ਤਕ ਸਰਕਾਰ ਨੂੰ ਇਹ ਨੋਟੀਫ਼ੀਕੇਸ਼ਨ ਜਾਰੀ ਕਰਨ ਲਈ ਕਿਹਾ ਗਿਆ ਸੀ ਜਿਸ ਉਤੇ ਕਾਰਵਾਈ ਕਰਦਿਆਂ ਸਰਕਾਰ ਨੇ ਅੱਜ ਦੇਰ ਸ਼ਾਮ ਚੋਣਾਂ ਬਾਰੇ ਨੋਟੀਫ਼ੀਕੇਸ਼ਨ ਜਾਰੀ ਕਰ ਦਿੱਤਾ।
Total Views: 6 ,
Real Estate