ਸ੍ਰੀ ਮੁਕਤਸਰ ਸਾਹਿਬ 26 ਨਵੰਬਰ (ਕੁਲਦੀਪ ਸਿੰਘ ਘੁਮਾਣ)- ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ (ਰਜਿ.) ਦੁਆਰਾ ਨੌਵੇਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲੋੜਵੰਦਾਂ ਨੂੰ ਗਰਮ ਕੱਪੜੇ ਅਤੇ ਬੱਚਿਆਂ ਨੂੰ ਪੜ੍ਹਾਈ ਦਾ ਸਮਾਨ ਵੰਡਿਆ ਗਿਆ। ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਇਹ ਸਮਾਨ ਸਥਾਨਕ ਕੋਟਲੀ ਦੇਵਨ ਸਥਿਤ ਭੱਠੇ ਉੱਪਰ ਕੰਮ ਕਰਦੇ ਮਜ਼ਦੂਰਾਂ ਤੇ ਉਹਨਾਂ ਦੇ ਬੱਚਿਆਂ ਵਿੱਚ ਵੰਡਿਆ ਗਿਆ। ਕੁਲਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ ਸਾਲ 2011 ਤੋਂ ਸਮਾਜ ਭਲਾਈ ਦੇ ਕੰਮਾਂ ਜਿਵੇਂ ਕਿ ਸੜਕ ਸੁਰੱਖਿਆ ,ਸਿਹਤ, ਸਿੱਖਿਆ ,ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ, ਵਾਤਾਵਰਨ ਦੀ ਸੁਰੱਖਿਆ, ਪਾਣੀ ਦੀ ਸਾਂਭ ਸੰਭਾਲ ਅਤੇ ਸਸਤੀਆਂ ਸਰਕਾਰੀ ਸਿਹਤ ਸੇਵਾਵਾਂ ਨੂੰ ਲੈ ਕੇ ਆਮ ਲੋਕਾਂ ਨੂੰ ਚੇਤਨ ਕਰਦੀ ਆ ਰਹੀ ਹੈ। ਇਸ ਇਸ ਮੌਕੇ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਆਖਿਆ ਕਿ ਸੰਕਲਪ ਸੁਸਾਇਟੀ ਸਭਨਾ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਸਮੇਂ ਸਮੇਂ ਤੇ ਮਾਨਵਤਾ ਦੇ ਰਾਹ ਦਸੇਰਾ ਰਹੇ ਮਹਾਂਪੁਰਖਾਂ ਦੀਆਂ ਯਾਦਾਂ ਨੂੰ ਲੈ ਕੇ ਅਜਿਹੇ ਨਿਸ਼ਕਾਮ ਉਪਰਾਲੇ ਲਗਾਤਾਰ ਜਾਰੀ ਹਨ। ਸੰਧੂ ਨੇ ਦੱਸਿਆ ਕਿ ਇਹ ਸੇਵਾ ਕਾਰਜ ਕੇਵਿਨ ਚਾਹਲ, ਸੁਖਦੇਵ ਸਿੰਘ ਬਰਾੜ, ਪ੍ਰੀਤਇੰਦਰ ਸਿੰਘ, ਰਾਹੁਲ ਵਿਨਾਇਕ, ਸੁਮੀਤ ਸਿੰਘ , ਰਾਹੁਲ ਕਟਾਰੀਆ, ਅਮਰਜੋਤ ਸਿੰਘ ਘਾਰੂ, ਪਰਮਜੀਤ ਕੌਰ, ਪ੍ਰੀਤੀ ਵਿਨਾਇਕ, ਗੁਰਪ੍ਰੀਤ ਸਿੰਘ ਮੌੜ, ਪ੍ਰਿੰਸੀਪਲ ਇਕਬਾਲ ਸਿੰਘ ਤੇ ਹਰਵਿੰਦਦਰ ਸਿੰਘ ਹੈਪੀ ਦੀ ਮਦਦ ਨਾਲ ਸਿਰੇ ਚਾੜ੍ਹਿਆ ਗਿਆ। ਇਸ ਮੌਕੇ ਮਾਧੋ ਸਿੰਘ ਰਾਜਪੁਰੋਹਿਤ, ਸੁਮੀਤ ਸਿੰਘ, ਅਮਰਜੀਤ ਸਿੰਘ ਘਾਰੂ , ਸੰਸਥਾ ਪ੍ਰਧਾਨ ਨਰਿੰਦਰ ਸਿੰਘ ਸੰਧੂ ਅਤੇ ਟੀਮ ਸੰਕਲਪ ਮੌਜੂਦ ਸਨ।