ਦਿੱਲੀ ‘ਚ ED ਟੀਮ ‘ਤੇ ਹਮਲਾ

ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਈਡੀ ਦਾ ਇੱਕ ਅਧਿਕਾਰੀ ਜ਼ਖ਼ਮੀ ਹੋ ਗਿਆ ਹੈ। ਹਾਲਾਂਕਿ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।ਈਡੀ ‘ਤੇ ਹੋਏ ਇਸ ਹਮਲੇ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਈਡੀ ਦੀ ਟੀਮ ਪੀਪੀਪੀਵਾਈਐਲ ਸਾਈਬਰ ਐਪ ਧੋਖਾਧੜੀ ਮਾਮਲੇ ਵਿੱਚ ਅਸ਼ੋਕ ਸ਼ਰਮਾ ਅਤੇ ਉਸਦੇ ਭਰਾ ਦੇ ਟਿਕਾਣੇ ‘ਤੇ ਛਾਪਾ ਮਾਰਨ ਗਈ ਸੀ। ਇਸ ਦੌਰਾਨ ਅਸ਼ੋਕ ਸ਼ਰਮਾ ਅਤੇ ਉਸ ਦੇ ਭਰਾ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਈਡੀ ਨੇ ਇਸ ਹਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਦੇ ਅਧਿਕਾਰੀ ਛਾਪੇਮਾਰੀ ਕਰ ਰਹੇ ਸਨ ਤਾਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।

Total Views: 16 ,
Real Estate