ਬਰੈਂਪਟਨ :ਤਰਨਤਾਰਨ ਦੇ 2 ਭਰਾਵਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਬਰੈਂਪਟਨ ਵਿੱਚ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਦੋ ਭਰਾਵਾਂ ਉਤੇ ਕਾਰ ਸਵਾਰਾਂ ਨੇ ਤਾਬੜਤੋੜ ਗੋਲ਼ੀਆਂ ਦਿੱਤੀਆਂ। ਇਸ ਵਾਰਦਾਤ ਵਿੱਚ ਇੱਕ ਦੀ ਮੌਤ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਪ੍ਰਿਤਪਾਲ ਸਿੰਘ 7 ਮਹੀਨੇ ਪਹਿਲਾ ਹੀ ਆਪਣੇ ਵੱਡੇ ਭਰਾ ਖੁਸ਼ਵੰਤਪਾਲ ਸਿੰਘ ਦੇ ਕੋਲ ਬਰੈਂਪਟਨ ਵਿੱਚ ਗਿਆ ਸੀ।ਪਿੰਡ ਨੰਦਪੁਰ ਦੇ ਰਹਿਣ ਵਾਲੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਰਹਿੰਦੇ ਆਪਣੇ ਦੋ ਨੌਜਵਾਨ ਪੁੱਤਰਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

Total Views: 295 ,
Real Estate