ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕਰਤਾਰਪੁਰ ਵਿੱਚ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਨੇੜੇ ਕੀਤੀ ਚੋਣ ਰੈਲੀ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁਲਵਾਮਾ ’ਤੇ ਵੋਟਾਂ ਮੰਗਣ ਅਤੇ ਬਾਦਲਾਂ ਨੂੰ ਬੇਅਦਬੀ ਦੇ ਮਾਮਲੇ ਵਿੱਚ ਰਗੜੇ ਲਾਏ। ਉਨ੍ਹਾਂ ਸਪੱਸ਼ਟ ਐਲਾਨ ਕੀਤਾ ਕਿ ਤਿੰਨ ਹਫ਼ਤਿਆਂ ਬਾਅਦ ਚੋਣ ਜ਼ਾਬਤਾ ਖਤਮ ਹੁੰਦੇ ਸਾਰ ਹੀ ਅਗਲੇ ਦਿਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿਟ ਦੀ ਮੁੜ ਜ਼ਿੰਮੇਵਾਰੀ ਸੌਂਪੀ ਜਾਵੇਗੀ। ਉਨ੍ਹਾਂ ਇਹ ਤਾੜਨਾ ਵੀ ਕੀਤੀ ਕਿ ਬੇਅਦਬੀ ਦਾ ਕੋਈ ਦੋਸ਼ੀ ਵੀ ਨਹੀਂ ਬਚੇਗਾ ਤੇ ਬਾਦਲਾਂ ਨੂੰ ਫੜ ਕੇ ਅੰਦਰ ਕਰਾਂਗੇ।
ਕਰਤਾਰਪੁਰ ਵਿਚ ਕੀਤੀ ਗਈ ਇਸ ਰੈਲੀ ਦੌਰਾਨ ਜਲੰਧਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਸੰਤੋਖ ਚੌਧਰੀ ਅਤੇ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਅਤੇ ਹੋਰ ਕਾਂਗਰਸੀ ਲੀਡਰਾਂ ਦੀ ਹਾਜ਼ਰੀ ਵਿਚ ਉਨ੍ਹਾਂ ਬੇਅਦਬੀ ਮਾਮਲੇ ਵਿਚ ਸਿਟ ਦੇ ਮੁਖੀ ਵਿਰੁੱਧ ਸ਼ਿਕਾਇਤ ਕੀਤੇ ਜਾਣ ’ਤੇ ਰੱਜ ਕੇ ਭੜ੍ਹਾਸ ਕੱਢੀ।
Total Views: 175 ,
Real Estate


















