ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ।‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੁਧਿਆਣਾ ਐਮਸੀ ਲਈ 94, ਪਟਿਆਲਾ ਐਮਸੀ ਲਈ 56 ਅਤੇ ਅੰਮ੍ਰਿਤਸਰ ਐਮਸੀ ਲਈ 74 ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।
Total Views: 361 ,
Real Estate



















