ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ।ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਡਾਕਟਰਾਂ ਵੱਲੋਂ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਇੰਝ ਹੋ ਚੁੱਕੀ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੀ ਸਮੇਂ ਵਿਗੜ ਸਕਦੀ ਹੈ। ਜਿਸ ਕਾਰਨ ਮੋਰਚੇ ’ਤੇ ਬੈਠੇ ਕਿਸਾਨ ਆਗੂਆਂ ਵੱਲੋਂ ਚਿੰਤਾ ਜਤਾਈ ਗਈ ਹੈ।
Total Views: 323 ,
Real Estate



















