ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ – ਮਜੀਠੀਆ

ਪੰਜਾਬ ਦੇ ਵੱਖ ਵੱਖ ਪੁਲਿਸ ਥਾਣਿਆਂ ਤੇ ਗ੍ਰਨੇਡ ਹਮਲੇ ਹੋ ਰਹੇ ਹਨ ਹਨ। ਇਸੇ ਕੜੀ ਦੇ ਤਹਿਤ ਅੰਮ੍ਰਿਤਸਰ ‘ਚ ਇਸਲਾਮਾਬਾਦ ਚੌਕੀ ‘ਤੇ ਮੰਗਲਵਾਰ ਸਵੇਰੇ 3।15 ਵਜੇ ਧਮਾਕਾ ਹੋਇਆ। ਇਸ ਮਗਰੋਂ ਪੁਲਿਸ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿੱਚ ਗ੍ਰਨੇਡ ਹਮਲਾ ਹੋਇਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ’ਮੁਸਤੈਦੀ’ ਵੇਖ ਲਓ। ਉਹ ਇਸ ਗੱਲ ਦਾ ਖੰਡਨ ਕਰ ਰਹੇ ਹੈ ਕਿ ਗ੍ਰਨੇਡ ਹਮਲਾ ਹੋਇਆ।
ਪੁਲੀਸ ਥਾਣਿਆਂ ਤੇ ਇਸ ਤਰ੍ਹਾਂ ਅਪਰਾਧੀਆਂ ਵੱਲੋਂ ਬੇਖੌਫ਼ ਹਮਲੇ ਕਰਨੇ ਪੰਜਾਬ ‘ਚ ਅਮਨ ਅਤੇ ਕਾਨੂੰਨ ਦੀ ਸਥਿਤੀ ‘ਤੇ ਸਵਾਲ ਤਾਂ ਖੜ੍ਹੇ ਕਰਦੇ ਹੈ ।

Total Views: 281 ,
Real Estate