ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਪਿਛਲੇ ਦਿਨੀੰ ਕਾਂਗਰਸ ਵਿੱਚ ਚਲੇ ਗਏ ਸਨ , ਜਿਸ ਤੋਂ ਮਗਰੋਂ ਲਗਦਾ ਦਿੱਲੀ ਦੇ ਵਿਧਾਇਕ ਵੀ ਪਾਰਟੀ ਛੱਡਣ ‘ਚ ਪਿੱਛੇ ਨਹੀਂ ਰਹਿਣਾ ਚਾਹੁੰਦੇ । ਗਾਂਧੀ ਨਗਰ (ਦਿੱਲੀ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਨਿਲ ਬਾਜਪਾਈ ਅੱਜ ਕੇਂਦਰੀ ਮੰਤਰੀ ਵਿਜੈ ਗੋਇਲ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ ਹਨ।ਕੇਂਦਰੀ ਮੰਤਰੀ ਵਿਜੈ ਗੋਇਲ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ 14 ਵਿਧਾਇਕ ਖ਼ੁਦ ਪਾਰਟੀ ਛੱਡਣਾ ਚਾਹੁੰਦੇ ਹਨ। ਗੋਇਲ ਦੇ ਮੁਤਾਬਿਕ, ‘ਆਪ’ ਪਾਰਟੀ ਦੀ ਸਥਾਪਨਾ ਭ੍ਰਿਸ਼ਟਾਚਾਰ ਦੇ ਨਾਲ ਲੜਾਈ ਦੇ ਮੁੱਦੇ ‘ਤੇ ਹੋਈ ਸੀ ਪਰ ਪਾਰਟੀ ਹੁਣ ਆਪਣੇ ਮਕਸਦ ਤੋਂ ਭਟਕ ਰਹੀ ਹੈ। ਇਹੀ ਕਾਰਨ ਹੈ ਕਿ ‘ਆਪ’ ਦੇ ਵਿਧਾਇਕ ਖ਼ੁਦ ਹੀ ਪਾਰਟੀ ਛੱਡਣਾ ਚਾਹੁੰਦੇ ਹਨ।
Total Views: 314 ,
Real Estate