ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਐਤਵਾਰ ਨੂੰ ਜੈਸਲਮੇਰ ਵਿੱਚ ਹੋਈ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇੱਥੇ ਉਨ੍ਹਾਂ ਨੇ ਜੈੱਟ ਫਿਊਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ ਅਤੇ ਇਸ ਨੂੰ ਅਸਫ਼ਲ ਕਰਨ ਵਿੱਚ ਸਫ਼ਲ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਏਵੀਏਸ਼ਨ ਟਰਬਾਈਨ ਫਿਊਲ (ATF) ਨੂੰ ਜੀਐਸਟੀ ਦੇ ਦਾਇਰੇ ਵਿੱਚ ਨਾ ਲਿਆਂਦਾ ਜਾਵੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਕਈ ਸੂਬਿਆਂ ਨੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ।ਮੀਟਿੰਗ ਵਿੱਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ। ਨਾਲ ਹੀ ਕਿਹਾ ਕਿ ਕਈ ਰਾਜਾਂ ਦਾ ਮੰਨਣਾ ਹੈ ਕਿ ਪੈਟਰੋਲ ਆਦੀ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਦਿਸ਼ਾ ਵਿੱਚ ਇਹ ਪਹਿਲਾ ਕਦਮ ਹੋਵੇਗਾ, ਜਿਸ ਨਾਲ ਰਾਜਾਂ ਦੇ ਟੈਕਸ ਮਾਲੀਏ ਦਾ ਵੱਡਾ ਹਿੱਸਾ ਖਤਮ ਹੋ ਜਾਵੇਗਾ। ਵਰਤਮਾਨ ਵਿੱਚ, ਪੰਜਾਬ ਪੈਟਰੋਲ ਅਤੇ ਡੀਜ਼ਲ ‘ਤੇ ਵੈਟ (ਵੈਲਯੂ ਐਡਿਡ ਟੈਕਸ) ਵਜੋਂ ਹਰ ਸਾਲ 5,000 ਕਰੋੜ ਰੁਪਏ ਅਤੇ ਏਟੀਐਫ ‘ਤੇ ਹਰ ਸਾਲ 105 ਕਰੋੜ ਰੁਪਏ ਕਮਾਉਂਦਾ ਹੈ।
ਪੈਟਰੋਲ ਨੂੰ GST ‘ਚ ਲਿਆਉਣ ਦਾ ਪੰਜਾਬ ਸਰਕਾਰ ਨੇ ਕੀਤਾ ਵਿਰੋਧ
Total Views: 263 ,
Real Estate



















