ਸਰਕਾਰ , ਕਿਸਾਨਾਂ ਨਾਲ ਗੱਲਬਾਤ ਦੀ ਤਿਆਰੀ ‘ਚ !

ਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਕਾਰਨ ਕੇਂਦਰ ਸਰਕਾਰ ਤੇ ਹੁਣ ਦਬਾਅ ਬਣਨਾ ਸੁਰੂ ਹੋ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿਸੇ ਵੇਲੇ ਵੀ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਆ ਸਕਦਾ ਹੈ । ਉੱਧਰ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਲਈ ਸੱਦਾ ਭੇਜਿਆ ਹੈ। ਕਿਸਾਨ ਨੇਤਾ ਜੰਗਵੀਰ ਸਿੰਘ ਚੌਹਾਨ ਨੇ ਦੱਿਸਆ ਕਿ ਪੰਚਕੂਲਾ ‘ਚ ਹੋਣ ਵਾਲੀ ਇਸ ਮੀਟਿੰਗ ‘ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਿਲ ਹੋਣਗੇ । ਇਸ ਕਮੇਟੀ ਨੇ ਪਹਿਲਾਂ ਸੰਯੁਕਤ ਕਿਸਾਨ ਮੋਰਚਾ ( ਗੈਰ -ਸਿਆਸੀ) ਨਾਲ ਵੀ ਮੀਟਿੰਗ ਕੀਤੀ ਸੀ।
ਅੱਜ ਸੁਪਰੀਮ ਕੋਰਟ ਵਿੱਚ ਵੀ ਇਸ ਕੇਸ ਦੀ ਸੁਣਵਾਈ ਹੋਣੀ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਾਇਆ ਜਾਵੇ , ਪਰ ਕਿਸਾਨਾਂ ਦੇ ਸਖ਼ਤ ਰਵੱਈਏ ਕਾਰਨ ਪੰਜਾਬ ਪੁਲੀਸ ਨੇ ਜ਼ਬਰਦਸਤੀ ਕਿਸਾਨ ਆਗੂ ਨੂੰ ਹੱਥ ਪਾਉਣ ਤੋਂ ਟਾਲਾ ਵੱਟਿਆ ਹੈ। ਪਤਾ ਲੱਗਿਆ ਕਿ ਪੰਜਾਬ ਪੁਲਿਸ ਨੇ 6000 ਪੁਲਿਸ ਕਰਮੀਆਂ ਦੀ ਨਫ਼ਰੀ ਡੱਲੇਵਾਲ ਨੂੰ ਕਿਸਾਨ ਮੋਰਚੇ ਤੋਂ ਕੱਢ ਕੇ ਹਸਪਤਾਲ ਲਿਆਉਣ ਲਈ ਤਿਆਰ ਕਰ ਲਈ ਪਰ ਐਨੇ ਮੌਕੇ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਅਜਿਹਾ ਕਰਨ ਤੋਂ ਵਰਜ ਦਿੱਤਾ ।

Total Views: 59 ,
Real Estate