ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ । ਇਸ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਪਿਛਲੇ 40 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠ ਕੇ ਮਰਨ ਵਰਤ ਤੇ ਬੈਠੇ ਹੋਏ ਹਨ, ਉਨਾਂ ਦੇ ਸੰਘਰਸ਼ ਨੂੰ ਅਸੀਂ ਸਲਾਮ ਕਰਦੇ ਹਾਂ ।ਉਹਨਾਂ ਨੇ ਕਿਹਾ ਕਿ ਜੋ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਨਵੀਂ ਪਾਰਟੀ ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਗਰ ਉਹ ਪਾਰਟੀ ਖਾਲਿਸਤਾਨ ਦੀ ਹਿਮਾਇਤ ਕਰੇਗੀ ਤਾਂ ਅਸੀਂ ਉਸ ਪਾਰਟੀ ਦੇ ਨਾਲ ਖੜੇ ਹਾਂ ।
Total Views: 265 ,
Real Estate



















