ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜਾਰੀ ਮਰਨ ਵਰਤ ਰੂਪੀ ਅੰਦੋਲਨ ਦੀ ਧਾਰ ਹੋਰ ਤਿੱਖੀ ਕਰਨ ਅਤੇ ਕੇਂਦਰ ਸਰਕਾਰ ’ਤੇ ਮੰਗਾਂ ਮਨਵਾਉਣ ਲਈ ਦਬਾਅ ਵਧਾਉਣ ਵਾਸਤੇ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਢਾਬੀ ਗੁੱਜਰਾਂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ’ਚ ਲਿਆ ਗਿਆ। ਦੋਵੇਂ ਫੋਰਮਾਂ ਨੇ 10 ਜਨਵਰੀ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਤੋਂ ਇਲਾਵਾ 13 ਜਨਵਰੀ ਨੂੰ ਲੋਹੜੀ ਮੌਕੇ ਦੇਸ਼ ਭਰ ’ਚ ਮੰਡੀ ਮਾਰਕੀਟਿੰਗ ਖਰੜੇ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਪਹਿਲਾਂ ਹੀ ਉਲੀਕਿਆ ਹੋਇਆ ਹੈ।
Total Views: 277 ,
Real Estate



















