ਭਗਤ ਸਿੰਘ ਨੂੰ ‘ਅਪਰਾਧੀ’ ਕਹਿਣ ’ਤੇ ਪਾਕਿ ਫ਼ੌਜ ਦੇ ਸੇਵਾਮੁਕਤ ਅਧਿਕਾਰੀ ਨੂੰ 50 ਕਰੋੜ ਦਾ ਨੋਟਿਸ

ਲਾਹੌਰ ਸਥਿਤ ਇਕ ਸੰਸਥਾ ਦੇ ਪ੍ਰਧਾਨ ਨੇ ਬੁਧਵਾਰ ਨੂੰ ਪਾਕਿਸਤਾਨ ਦੇ ਇਕ ਸੇਵਾਮੁਕਤ ਫ਼ੌਜੀ ਅਧਿਕਾਰੀ ਨੂੰ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ‘ਅਪਰਾਧੀ’ ਕਰਾਰ ਦੇਣ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀ ਨੂੰ ਕਾਨੂੰਨੀ ਨੋਟਿਸ ਭੇਜ ਕੇ 50 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਇਹ ਕਾਨੂੰਨੀ ਨੋਟਿਸ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੇ ਚੀਫ਼ ਪਬਲਿਕ ਰਿਲੇਸ਼ਨ ਅਫ਼ਸਰ ਅਤੇ ਪਾਕਿਸਤਾਨ ਆਰਮਡ ਫ਼ੋਰਸਿਜ਼ ਦੇ ਸੇਵਾਮੁਕਤ ਅਧਿਕਾਰੀ ਤਾਰਿਕ ਮਜੀਦ ਨੂੰ ਐਡਵੋਕੇਟ ਖ਼ਾਲਿਦ ਜਾਮਾ ਖ਼ਾਨ ਰਾਹੀਂ ਭੇਜਿਆ ਗਿਆ ਹੈ।ਮਜੀਦ ਨੇ ਭਗਤ ਸਿੰਘ ਮੈਮੋਰੀਅਲ ਫ਼ਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ’ਤੇ ਵਿਦੇਸ਼ੀ ਫ਼ੰਡ ਲੈਣ ਦਾ ਦੋਸ਼ ਲਗਾਇਆ ਹੈ ਅਤੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ‘ਅਪਰਾਧੀ’ ਕਿਹਾ ਹੈ।

Total Views: 328 ,
Real Estate