ਦੁਨੀਆ ਦਾ ਸਭ ਤੋਂ ਵੱਡਾ ਮਹਾਕੁੰਭ ਮੇਲਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ 1.65 ਕਰੋੜ ਦੇ ਕਰੀਬ ਸ਼ਰਧਾਲੂਆਂ ਨੇ ‘ਮੋਕਸ਼’ ਦੀ ਭਾਲ ਵਿੱਚ ਗੰਗਾ, ਯਮੁਨਾ ਤੇ ਸਰਸਵਤੀ ਨਦੀਆਂ ਦੇ ਸੰਗਮ ’ਚ ਡੁਬਕੀ ਲਾਈ। 12 ਸਾਲ ਬਾਅਦ ਲੱਗਣ ਵਾਲੇ ਇਸ ਮੇਲੇ ਵਿੱਚ 45 ਦਿਨਾਂ ’ਚ 40 ਕਰੋੜ ਤੋਂ ਵੱਧ ਲੋਕਾਂ ਦੇ ਆਉਣ ਦੀ ਉਮੀਦ ਹੈ। ਸਾਧ-ਸੰਤਾਂ ਅਨੁਸਾਰ 144 ਸਾਲ ਮਗਰੋਂ ਗ੍ਰਹਿਆਂ ’ਚ ਤਬਦੀਲੀ ਹੋ ਰਹੀ ਹੈ ਜਿਸ ਕਾਰਨ ਇਸ ਦਾ ਮਹੱਤਵ ਹੋਰ ਵੀ ਵੱਧ ਗਿਆ ਹੈ। ਪੋਹ ਦੀ ਪੁੰਨਿਆ ਮੌਕੇ ਸ਼ੰਖਾਂ ਅਤੇ ਭਜਨਾਂ ਰਾਹੀਂ ਇਸ ਮੇਲੇ ਦਾ ਰਸਮੀ ਸ਼ੁਰੂਆਤ ਹੋਇਆ।
Total Views: 246 ,
Real Estate


















