ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ। ਉਨ੍ਹਾਂ ਨੂੰ ਗਲੂਕੋਜ਼ ਦਿੱਤਾ ਗਿਆ। ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ। ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫ਼ਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਸੈਕਟਰ-26, ਚੰਡੀਗੜ੍ਹ ‘ਚ ਹੋਵੇਗੀ।
Total Views: 303 ,
Real Estate



















