15 ਦਿਨ ਅੰਦਰ ਭਰ ਦਿਓ ਪੈਡਿੰਗ ਚਲਾਨ, ਨਹੀਂ ਤਾਂ ਰੱਦ ਹੋਣਗੇ ਲਾਇਸੈਂਸ/RC

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ, ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕਿਸੇ ਵਾਹਨ ਮਾਲਕ ਦੇ ਨਾਮ ‘ਤੇ 5 ਜਾਂ ਵੱਧ ਚਲਾਨ (Challan) ਬਕਾਇਆ ਹਨ, ਤਾਂ ਉਸਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਮੁਅੱਤਲ ਕਰ ਦਿੱਤਾ ਜਾਵੇਗਾ।ਟਰਾਂਸਪੋਰਟ ਵਿਭਾਗ ਦੇ ਅਨੁਸਾਰ, ਅਜਿਹਾ ਨਾ ਕਰਨ ਵਾਲਿਆਂ ਦਾ ਲਾਇਸੈਂਸ ਰੱਦ ਕਰਨ ਤੋਂ ਇਲਾਵਾ, ਉਨ੍ਹਾਂ ਦੀ ਗੱਡੀ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।ਰਜਿਸਟਰਿੰਗ ਅਤੇ ਲਾਇਸੈਂਸਿੰਗ ਅਥਾਰਟੀ (RLA) ਹੁਣ ਇਸ ਸਬੰਧ ਵਿੱਚ ਆਦੇਸ਼ ਜਾਰੀ ਕਰਨ ਜਾ ਰਹੀ ਹੈ। ਹੁਕਮਾਂ ਅਨੁਸਾਰ, ਪਹਿਲਾਂ 15 ਦਿਨਾਂ ਦਾ ਨੋਟਿਸ ਭੇਜਿਆ ਜਾਵੇਗਾ। ਜੇਕਰ ਚਲਾਨ ਨਿਰਧਾਰਤ ਸਮੇਂ ਦੇ ਅੰਦਰ ਅਦਾ ਨਹੀਂ ਕੀਤਾ ਜਾਂਦਾ ਹੈ, ਤਾਂ ਵਾਹਨ ਨੂੰ ਲੈਣ-ਦੇਣ ਨਾ ਕਰਨ (“Not to be Transacted”-NTBT)  ਵਾਲੀ ਸੂਚੀ ਵਿੱਚ ਪਾ ਦਿੱਤਾ ਜਾਵੇਗਾ, ਜਿਸ ਕਾਰਨ ਸਬੰਧਤ ਵਾਹਨ ਨਾਲ ਸਬੰਧਤ ਕੋਈ ਵੀ ਕੰਮ ਆਰਟੀਓ ਵਿਖੇ ਨਹੀਂ ਕੀਤਾ ਜਾਵੇਗਾ।

Total Views: 2 ,
Real Estate