ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਿਲਟਰੀ ‘ਚ ਵੱਡੇ ਬਦਲਾਅ ਕੀਤੇ ਹਨ। ਟਰੰਪ ਟ੍ਰਾਸਜੈਂਡਰਾਂ ਦੇ ਖਿਲਾਫ ਹਨ। ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਬਾਇਡੇਨ-ਓਬਾਮਾ ਵੱਲੋਂ ਲਾਗੂ ਕੀਤੀਆਂ ਗਈਆਂ ਨੀਤੀਆਂ ਨੂੰ ਪਲਟਦੇ ਹੋਏ ਆਰਮੀ ਵਿਚ ਟ੍ਰਾਸਜੈਂਡਰ ਵਿਚਾਰਧਾਰਾ ਨੂੰ ਖਤਮ ਕਰਨ ਦਾ ਫੈਸਲਾ ਲਿਆ ਹੈ। ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਇਸ ਨੂੰ ਖਤਮ ਕਰਨ ਲਈ ਐਗਜ਼ੀਕਿਊਟਿਵ ਆਰਡਰ ‘ਤੇ ਸਾਈਨ ਕਰਨ ਵਾਲੇ ਹਨ। ਇਸ ਨੂੰ ਲੈ ਕੇ ਟਰੰਪ ਦੀ ਆਲੋਚਨਾ ਵੀ ਸ਼ੁਰੂ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਸੈਨਾ ਤਿਆਰੀ ‘ਤੇ ਵੀ ਨਕਾਰਾਤਮਕ ਅਸਰ ਪੈ ਸਕਦਾ ਹੈ।
Total Views: 4 ,
Real Estate