ਅਮਰੀਕਾ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਭਾਰਤੀ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ ਮਾਲਵਾਹਕ ਜਹਾਜ਼ 104 ਗੈਰਕਾਨੂੰਨੀ ਪਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਿਆ ਸੀ। ਗੈਰਕਾਨੂੰਨੀ ਪਰਵਾਸੀ ਭਾਰਤੀਆਂ ਦੇ ਦੂਜੇ ਬੈਚ ਨੂੰ ਡਿਪੋਰਟ ਕਰਨ ਸਬੰਧੀ ਰਿਪੋਰਟਾਂ ਦੀ ਭਾਵੇਂ ਭਾਰਤੀ ਅਧਿਕਾਰੀਆਂ ਨੇ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਕੀਤੀ, ਪਰ ਅਮਰੀਕੀ ਪ੍ਰਸ਼ਾਸਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਪਰਵਾਸੀਆਂ ਦੀ ਵਤਨ ਵਾਪਸੀ ਇਸ ਹਫ਼ਤੇ ਹੋ ਸਕਦੀ ਹੈ।
Total Views: 9 ,
Real Estate