ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਕੇ ਉਹ ਹਾਲਾਤ ਸਮਝਣ ਦੀ ਕੋਸ਼ਿਸ਼ ਕੀਤੀ ਜਿਹਨਾਂ ਕਾਰਣ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ।
Total Views: 8 ,
Real Estate