ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਘੱਟੋ-ਘੱਟ 60-70 ਨਵੇਂ ਚਿਹਰੇ ਚੁਣੇਗੀ। ਪੰਜਾਬ ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ‘‘ਪੰਜਾਬ ਕਾਂਗਰਸ ਦਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀ ਨੁਮਾਇੰਦਗੀ ਕਰਨ ਲਈ ਘੱਟੋ-ਘੱਟ 60-70 ਨਵੇਂ ਚਿਹਰਿਆਂ ਨੂੰ ਵਿਧਾਇਕ ਉਮੀਦਵਾਰ ਵਜੋਂ ਲਿਆਉਣ ਲਈ ਦ੍ਰਿੜ ਸੰਕਲਪ ਹੈ, ਇਹ ਸਾਡੀ ਸਿਆਸੀ ਲੀਡਰਸ਼ਿਪ ਨੂੰ ਮੁੜ ਸੁਰਜੀਤ ਕਰਨ ਲਈ ਕਦਮ ਹੋਵੇਗਾ।’’ ਉਨ੍ਹਾਂ ਕਿਹਾ ਕਿ ਇਹ ਨਵੇਂ ਚਿਹਰੇ ਨਾ ਸਿਰਫ ਤਬਦੀਲੀ ਦਾ ਪ੍ਰਤੀਕ ਹੋਣਗੇ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਆਮ ਲੋਕਾਂ ਦੇ ਵਿਸ਼ਵਾਸ ਅਤੇ ਉਮੀਦਾਂ ਨੂੰ ਵੀ ਦਰਸਾਉਣਗੇ।
Total Views: 4 ,
Real Estate