
ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੀੜਤ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਹ ਮਾਮਲਾ 1984 ‘ਚ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ।
Total Views: 194 ,
Real Estate



















