ਬਠਿੰਡਾ:26 ਫਰਵਰੀ 2025(PNO)- ਰਾਮਪੁਰਾ (ਸ਼ਹਿਰੀ) ਥਾਣੇ ਦੀ ਪੁਲੀਸ ਵੱਲੋਂ ਸੱਤਾਧਾਰੀ ਧਿਰ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿੱਜੀ ਸਹਾਇਕ ਰੇਸ਼ਮ ਸਿੰਘ ਵੱਲੋਂ ਲੋਕ ਅਵਾਜ਼ ਚੈਨਲ ਦੇ ਪੱਤਰਕਾਰ ਮਨਿੰਦਰ ਸਿੰਘ ਸਿੱਧੂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਬਠਿੰਡਾ ਇਕਾਈ ਨੇ ਜ਼ੋਰਦਾਰ ਨਿੰਦਾ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਅਤੇ ਜਨਰਲ ਸਕੱਤਰ ਸੁੱਖਨੈਬ ਸਿੰਘ ਸਿੱਧੂ ਨੇ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਅਜਿਹੀ ਕਾਰਵਾਈ ਮੀਡੀਆ ਦੀ ਅਵਾਜ਼ ਬੰਦ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਧਿਆਨ ਵਿੱਚ ਆਇਆ ਹੈ ਕਿ ਵਿਧਾਇਕ ਦੇ ਸਾਬਕਾ ਨਿੱਜੀ ਸਹਾਇਕ ਰਾਜੇਸ਼ ਕੁਮਾਰ ਉਰਫ਼ ਰਾਜੂ ਜੇਠੀ ਵੱਲੋਂ ਵਿਧਾਇਕ ਅਤੇ ਉਸ ਦੀ ਆਪਸੀ ਗੱਲਬਾਤ ਦੀ ਕੋਈ ਕਲਿੱਪ ਜਾਰੀ ਕੀਤੀ ਗਈ ਹੈ, ਜਿਸ ਨੂੰ ਚੈਨਲ ਵੱਲੋਂ ਪ੍ਰਸਾਰਿਤ ਕੀਤਾ ਗਿਆ ਹੈ। ਉਨ੍ਹਾਂ ਫ਼ੋਨ ਕਾਲ ਦੀ ਕਲਿੱਪ ਨਾਲ ਛੇੜਛਾੜ ਕੀਤੇ ਜਾਣ ਦੀ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਹੈ।
Total Views: 324 ,
Real Estate



















