ਪੰਜਾਬ ਵਿਚ ਅੱਜ ਫਿਰ ਤੋਂ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸੂਬੇ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ।ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਸੰਗਰੂਰ ਵਿਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐੱਸਏਐੱਸ ਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Total Views: 187 ,
Real Estate



















