Madhabi Butch ਬੰਬੇ ਹਾਈ ਕੋਰਟ ਨੇ ਸ਼ੇਅਰ ਬਾਜ਼ਾਰ ਵਿਚ ਧੋਖਾਧੜੀ ਨੂੰ ਲੈ ਕੇ ਸੇਬੀ ਦੀ ਸਾਬਕਾ ਮੁਖੀ ਮਾਧਵੀ ਪੁਰੀ ਬੁੱਚ ਤੇ ਹੋਰਨਾਂ ਖਿਲਾਫ਼ ਐੱਫਆਈਆਰ ਦਰਜ ਕਰਨ ਦੇ ਵਿਸ਼ੇਸ਼ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ।ਕਾਬਿਲੇਗੌਰ ਹੈ ਕਿ ਵਿਸ਼ੇਸ਼ ਕੋਰਟ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨੇਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਹ ਅਧਿਕਾਰੀ ਬੰਬੇ ਸਟਾਕ ਐਕਸਚੇਂਜ ਤੇ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨਾਲ ਸਬੰਧਤ ਹਨ।ਵਿਸ਼ੇਸ਼ ਅਦਾਲਤ ਦੇ ਜੱਜ ਸ਼ਸ਼ੀਕਾਂਤ ਏਕਨਾਥਰਾਓ ਬਾਂਗੜ ਨੇ ਹੁਕਮਾਂ ਵਿਚ ਕਿਹਾ ਸੀ ਕਿ ਇਸ ਸਬੰਧੀ ਪਹਿਲੀ ਨਜ਼ਰੇ ਬੇਨੇਮੀਆਂ ਅਤੇ ਮਿਲੀਭੁਗਤ ਕਰਨ ਦਾ ਪਤਾ ਲੱਗਦਾ ਹੈ ਜਿਸ ਲਈ ਨਿਰਪੱਖ ਜਾਂਚ ਦੀ ਲੋੜ ਹੈ।
Total Views: 214 ,
Real Estate



















